ਗੁਰੂ ਗ੍ਰੰਥ ਸਾਹਿਬ 1392 · Svaiyay Mehl 5 · Bhatt Kal
1ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾ ਚਾਰਹ ॥
2ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥
3ਇਹੈ ਤਤੁ ਜਾਣਿਓ ਸਰਬ ਗਤਿ ਅਲਖੁ ਬਿਡਾਣੀ ॥
4ਸਹਜ ਭਾਇ ਸੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ ॥
5ਗੁਰ ਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ ॥
6ਹਰਿ ਪਰਸਿਓ ਕਲੁ ਸਮੁਲਵੈ ਜਨ ਦਰਸਨੁ ਲਹਣੇ ਭਯੌ ॥੬॥
7ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ ਦੀਓ ॥
8ਗਰਲ ਨਾਸੁ ਤਨਿ ਨਠਯੋ ਅਮਿਉ ਅੰਤਰਗਤਿ ਪੀਓ ॥
9ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ ਜੁਗੰਤਰਿ ॥
10ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥
11ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ ॥
12ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥੭॥
13ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ ॥
14ਰੰਗਿ ਰਤੌ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ ॥
15ਨਾਮ ਪਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ ॥
16ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ ॥੮॥
17ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ ॥
18ਸਚੁ ਪਾਇਓ ਗੁਰ ਸਬਦਿ ਸਚੁ ਨਾਮੁ ਸੰਗਤੀ ਬੋਹੈ ॥
19ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲ ਵਖਾਣੁ ॥
20ਦਰਸਨਿ ਪਰਸਿਐ ਗੁਰੂ ਕੈ ਸਚੁ ਜਨਮੁ ਪਰਵਾਣੁ ॥੯॥
21ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥
22ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ ॥
23ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥
24ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥
25ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥
26ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥
27ਸਵਈਏ ਮਹਲੇ ਤੀਜੇ ਕੇ ੩
28ੴ ਸਤਿਗੁਰ ਪ੍ਰਸਾਦਿ ॥
29ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥
30ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥
31ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥
32ਕਵਿ ਜਨ ਕਲੵ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ ॥
33ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥
34ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath