ਗੁਰੂ ਗ੍ਰੰਥ ਸਾਹਿਬ 1393 · Svaiyay Mehl 5 · Bhatt Kal
1ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥
2ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥
3ਸਿਮਰਹਿ ਸੋਈ ਨਾਮੁ ਜਖੵ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥
4ਸਿਮਰਹਿ ਨਖੵਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥
5ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥
6ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥
7ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥
8ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥
9ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥
10ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥
11ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥
12ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ ॥
13ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥
14ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥
15ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥
16ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥
17ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥
18ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥
19ਭਲਉ ਪ੍ਰਸਿਧੁ ਤੇਜੋ ਤਨੌ ਕਲੵ ਜੋੜਿ ਕਰ ਧੵਾਇਅਓ ॥
20ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥
21ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥
22ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥
23ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥
24ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥
25ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥
26ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥
27ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥
28ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥
29ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥
30ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥
31ਕੁਲ ਸੰਬੂਹ ਸਮੁਧਰੇ ਪਾਯਉ ਨਾਮ ਨਿਵਾਸੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath