ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1394 · Svaiyay Mehl 5 · Bhatt Kal

1ਸਕਯਥੁ ਜਨਮੁ ਕਲੵੁਚਰੈ ਗੁਰੁ ਪਰਸੵਿਉ ਅਮਰ ਪ੍ਰਗਾਸੁ ॥੮॥

2ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥

3ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥

4ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥

5ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥

6ਮਸਤਕਿ ਨੀਸਾਣੁ ਸਚਉ ਕਰਮੁ ਕਲੵ ਜੋੜਿ ਕਰ ਧੵਾਇਅਉ ॥

7ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥

8ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥

9ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥

10ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥

11ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥

12ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥

13ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥

14ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥

15ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥

16ਤਿ ਨਰ ਸੋਕੁ ਨਹੁ ਹੁਐ ਤਿ ਨਰ ਸੇ ਅੰਤੁ ਨ ਲਹੀਅਹਿ ॥

17ਤਿ ਨਰ ਸੇਵ ਨਹੁ ਕਰਹਿ ਤਿ ਨਰ ਸਯ ਸਹਸ ਸਮਪਹਿ ॥

18ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥

19ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥

20ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥

21ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥

22ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥

23ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥

24ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥

25ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥

26ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥

27ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥

28ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥

29ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥

30ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥

31ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲੵ ਜਾਣੀ ਜੁਗਤਿ ॥

32ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥

33ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥

34ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥

35ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥

36ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath