ਗੁਰੂ ਗ੍ਰੰਥ ਸਾਹਿਬ 1395 · Svaiyay Mehl 5 · Bhatt Jal Jaalap
1ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵਹਿ ਲਹਿ ॥
2ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥
3ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥
4ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥
5ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥
6ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥
7ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ ॥
8ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥੧॥੧੫॥
9ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥
10ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥
11ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥
12ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥
13ਨਾਨਕ ਕੁਲਿ ਨਿੰਮਲੁ ਅਵਤਰੵਿਉ ਅੰਗਦ ਲਹਣੇ ਸੰਗਿ ਹੁਅ ॥
14ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥
15ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥
16ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥
17ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥
18ਗੁਰੁ ਗਉਹਰੁ ਦਰੀਆਉ ਪਲਕ ਡੁਬੰਤੵਹ ਤਾਰੈ ॥
19ਨਾਨਕ ਕੁਲਿ ਨਿੰਮਲੁ ਅਵਤਰੵਿਉ ਗੁਣ ਕਰਤਾਰੈ ਉਚਰੈ ॥
20ਗੁਰੁ ਅਮਰਦਾਸੁ ਜਿਨੑ ਸੇਵਿਅਉ ਤਿਨੑ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥
21ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥
22ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥
23ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥
24ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥
25ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥
26ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥
27ਭਿਖੇ ਕੇ ॥
28ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥
29ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥
30ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥
31ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥
32ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥
33ਗੁਰੁ ਮਿਲੵਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥
34ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥
35ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥
36ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath