ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1396 · Svaiyay Mehl 5 · Bhatt Bhikhaa

1ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥

2ਹਰਿ ਨਾਮੁ ਛੋਡਿ ਦੂਜੈ ਲਗੇ ਤਿਨੑ ਕੇ ਗੁਣ ਹਉ ਕਿਆ ਕਹਉ ॥

3ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥

4ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥

5ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥

6ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥

7ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥

8ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥

9ਗੁਰ ਅਮਰਦਾਸ ਸਚੁ ਸਲੵ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥

10ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥

11ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥

12ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲੵ ਉਨਹ ਜੋੁ ਗਾਵੈ ॥

13ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥

14ਸਵਈਏ ਮਹਲੇ ਚਉਥੇ ਕੇ ੪

15ੴ ਸਤਿਗੁਰ ਪ੍ਰਸਾਦਿ ॥

16ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥

17ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥

18ਗੁਨ ਗਾਵਤ ਮਨਿ ਹੋਇ ਬਿਗਾਸਾ ॥

19ਸਤਿਗੁਰ ਪੂਰਿ ਜਨਹ ਕੀ ਆਸਾ ॥

20ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥

21ਅਬਿਨਾਸੀ ਅਬਿਗਤੁ ਧਿਆਯਉ ॥

22ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥

23ਕਲੵ ਸਹਾਰੁ ਤਾਸੁ ਗੁਣ ਜੰਪੈ ॥

24ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥

25ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥

26ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥

27ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥

28ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥

29ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥

30ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥

31ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥

32ਸਤਗੁਰ ਮਤਿ ਗੂੜੑ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥

33ਜਾਗੵਾ ਮਨੁ ਕਵਲੁ ਸਹਜਿ ਪਰਕਾਸੵਾ ਅਭੈ ਨਿਰੰਜਨੁ ਘਰਹਿ ਲਹਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath