ਗੁਰੂ ਗ੍ਰੰਥ ਸਾਹਿਬ 1398 · Svaiyay Mehl 5 · Bhatt Kal
1ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥
2ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥
3ਅਜੋਨੀਉ ਭਲੵੁ ਅਮਲੁ ਸਤਿਗੁਰ ਸੰਗਿ ਨਿਵਾਸੁ ॥
4ਗੁਰ ਰਾਮਦਾਸ ਕਲੵੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥
5ਗੁਰੁ ਜਿਨੑ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥
6ਜਿਨੑ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥
7ਗੁਰੁ ਜਿਨੑ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥
8ਜਿਨੑ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥
9ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥
10ਸ੍ਰੀ ਗੁਰੂ ਸਰਣਿ ਭਜੁ ਕਲੵ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥
11ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥
12ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥
13ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥
14ਇਹੁ ਰਾਜ ਜੋਗ ਗੁਰ ਰਾਮਦਾਸ ਤੁਮੑ ਹੂ ਰਸੁ ਜਾਣੇ ॥੧੨॥
15ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥
16ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥
17ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥
18ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥
19ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੑੁ ਤਿਨੑ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥
20ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥
21ਜੀਅਨ ਸਭਨ ਦਾਤਾ ਅਗਮ ਗੵਾਨ ਬਿਖੵਾਤਾ ਅਹਿਨਿਸਿ ਧੵਾਨ ਧਾਵੈ ਪਲਕ ਨ ਸੋਵੈ ਜੀਉ ॥
22ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗੵਾਨਿ ਦੁਰਮਤਿ ਮੈਲੁ ਧੋਵੈ ਜੀਉ ॥
23ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥
24ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥
25ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥
26ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥
27ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧੵਾਈ ਹੈ ॥
28ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥
29ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥
30ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥
31ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath