ਗੁਰੂ ਗ੍ਰੰਥ ਸਾਹਿਬ 1399 · Svaiyay Mehl 5 · Bhatt Nal
1ਨਲੵ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥
2ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥
3ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥
4ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖੵ ਜਨ ਕੀਅਉ ਪ੍ਰਗਾਸ ॥
5ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥
6ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥
7ਸਭ ਬਿਧਿ ਮਾਨੵਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥
8ਰਡ ॥
9ਜਿਸਹਿ ਧਾਰੵਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥
10ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥
11ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥
12ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥
13ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥
14ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥
15ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥
16ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥
17ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥
18ਸਤਿਗੁਰੂ ਚਰਨ ਜਿਨੑ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥
19ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥
20ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥
21ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥
22ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥
23ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥
24ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥
25ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥
26ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥
27ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥
28ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥
29ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ ॥
30ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥
31ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath