ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 13 · Sohila · Guru Raam Daas Ji

1ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥

2ਰਾਗੁ ਧਨਾਸਰੀ ਮਹਲਾ ੧ ॥

3ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥

4ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥

5ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥

6ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥

7ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥

8ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥

9ਸਭ ਮਹਿ ਜੋਤਿ ਜੋਤਿ ਹੈ ਸੋਇ ॥

10ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥

11ਗੁਰ ਸਾਖੀ ਜੋਤਿ ਪਰਗਟੁ ਹੋਇ ॥

12ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥

13ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥

14ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥

15ਰਾਗੁ ਗਉੜੀ ਪੂਰਬੀ ਮਹਲਾ ੪ ॥

16ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥

17ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥

18ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥

19ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥

20ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥

21ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥

22ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥

23ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥

24ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥

25ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥

26ਰਾਗੁ ਗਉੜੀ ਪੂਰਬੀ ਮਹਲਾ ੫ ॥

27ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥

28ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥

29ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥

30ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥

31ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥

32ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥

33ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥

34ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥

35ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath