ਗੁਰੂ ਗ੍ਰੰਥ ਸਾਹਿਬ 1400 · Svaiyay Mehl 5 · Bhatt Nal
1ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥
2ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥
3ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥
4ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥
5ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥
6ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥
7ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥
8ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ ॥
9ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥
10ਸਮਰਥ ਗੁਰੂ ਸਿਰਿ ਹਥੁ ਧਰੵਉ ॥
11ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰੵਉ ॥
12ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰੵਉ ॥
13ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰੵਉ ॥
14ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰੵਉ ॥੭॥੧੧॥
15ਅਬ ਰਾਖਹੁ ਦਾਸ ਭਾਟ ਕੀ ਲਾਜ ॥
16ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥
17ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥
18ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥
19ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥
20ਝੋਲਨਾ ॥
21ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥
22ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥
23ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗੵਾਨੀਅਹੁ ॥
24ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥
25ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥
26ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥
27ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥
28ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥
29ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰ ਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥
30ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath