ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1401 · Svaiyay Mehl 5 · Bhatt Gayandh

1ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥

2ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥

3ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ ॥

4ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥

5ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥

6ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥

7ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥

8ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥

9ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥

10ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥

11ਸਿਰੀ ਗੁਰੂ ਸਾਹਿਬੁ ਸਭ ਊਪਰਿ ॥

12ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥

13ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥

14ਹਸ੍ਤ ਕਮਲ ਮਾਥੇ ਪਰ ਧਰੀਅੰ ॥

15ਅਲਖ ਰੂਪ ਜੀਅ ਲਖੵਾ ਨ ਜਾਈ ॥

16ਸਾਧਿਕ ਸਿਧ ਸਗਲ ਸਰਣਾਈ ॥

17ਗੁਰ ਕੇ ਬਚਨ ਸਤਿ ਜੀਅ ਧਾਰਹੁ ॥

18ਮਾਣਸ ਜਨਮੁ ਦੇਹ ਨਿਸ੍ਤਾਰਹੁ ॥

19ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥

20ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥

21ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥

22ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥

23ਲਹਣੈ ਪੰਥੁ ਧਰਮ ਕਾ ਕੀਆ ॥

24ਅਮਰਦਾਸ ਭਲੇ ਕਉ ਦੀਆ ॥

25ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ ॥

26ਹਰਿ ਕਾ ਨਾਮੁ ਅਖੈ ਨਿਧਿ ਅਪੵਉ ॥

27ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥

28ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥

29ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥

30ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥

31ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥

32ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥

33ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥

34ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ ॥

35ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath