ਗੁਰੂ ਗ੍ਰੰਥ ਸਾਹਿਬ 1402 · Svaiyay Mehl 5 · Bhatt Gayandh
1ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥
2ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥
3ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥
4ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨੑ ਕਉ ਪਦਵੀ ਉਚ ਭਈ ॥
5ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥
6ਅਵਲੋਕੵਾ ਬ੍ਰਹਮੁ ਭਰਮੁ ਸਭੁ ਛੁਟਕੵਾ ਦਿਬੵ ਦ੍ਰਿਸ੍ਟਿ ਕਾਰਣ ਕਰਣੰ ॥
7ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥
8ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥
9ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥
10ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥
11ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧੵਾਨੁ ਧਰੰ ॥
12ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥
13ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥
14ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥
15ਤਿਨੑ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥
16ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥
17ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥
18ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥
19ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥
20ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥
21ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮੵੁ ਗੵਾਨੁ ਧੵਾਨੁ ਧਰਤ ਹੀਐ ਚਾਹਿ ਜੀਉ ॥
22ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥
23ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥
24ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥
25ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥
26ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥
27ਪੀਤ ਬਸਨ ਕੁੰਦ ਦਸਨ ਪ੍ਰਿਅ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath