ਗੁਰੂ ਗ੍ਰੰਥ ਸਾਹਿਬ 1403 · Svaiyay Mehl 5 · Bhatt Gayandh
1ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥
2ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥
3ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥
4ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥
5ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨੑ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ ਰਵਿੰਦ ਜੀਉ ॥
6ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥
7ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥
8ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥
9ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥
10ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲੵਾਨੁ ਲਹਹਿ ਪਰਮ ਗਤਿ ਜੀਉ ॥
11ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥
12ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥
13ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥
14ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥
15ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥
16ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥
17ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥
18ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥
19ਵਾਹੁ ਵਾਹੁ ਕਾ ਬਡਾ ਤਮਾਸਾ ॥
20ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥
21ਆਪੇ ਜਲੁ ਆਪੇ ਥਲੁ ਥੰਮੑਨੁ ਆਪੇ ਕੀਆ ਘਟਿ ਘਟਿ ਬਾਸਾ ॥
22ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥
23ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥
24ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥
25ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹੵਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥
26ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath