ਗੁਰੂ ਗ੍ਰੰਥ ਸਾਹਿਬ 1404 · Svaiyay Mehl 5 · Bhatt Gayandh
1ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ ॥
2ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥
3ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥
4ਸਿਵ ਬਿਰੰਚਿ ਧਰਿ ਧੵਾਨੁ ਨਿਤਹਿ ਜਿਸੁ ਬੇਦੁ ਬਖਾਣੈ ॥
5ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥
6ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥
7ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥
8ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥
9ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥
10ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥
11ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥
12ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥
13ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥
14ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥
15ਮਥੁਰਾ ਭਨਿ ਭਾਗ ਭਲੇ ਉਨੑ ਕੇ ਮਨ ਇਛਤ ਹੀ ਫਲ ਪਾਵਤ ਹੈ ॥
16ਰਵਿ ਕੇ ਸੁਤ ਕੋ ਤਿਨੑ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥੩॥
17ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥
18ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥
19ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥
20ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥
21ਜਾ ਕਉ ਮੁਨਿ ਧੵਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥
22ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥
23ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥
24ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥੫॥
25ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥
26ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥
27ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥
28ਬਿਦੵਮਾਨ ਗੁਰਿ ਆਪਿ ਥਪੵਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath