ਗੁਰੂ ਗ੍ਰੰਥ ਸਾਹਿਬ 1406 · Svaiyay Mehl 5 · Bhatt Bal
1ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨੑ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥
2ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥੧॥
3ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥
4ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥
5ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜੵੋ ਜੁ ਪ੍ਰਗਾਸੁ ॥
6ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥
7ਨਾਨਕਿ ਨਾਮੁ ਨਿਰੰਜਨ ਜਾਨੵਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥
8ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥
9ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥
10ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥
11ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥
12ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥
13ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥
14ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥
15ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜੵਉ ॥
16ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜੵਉ ॥
17ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥
18ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥
19ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥
20ਗੁਰ ਰਾਮਦਾਸ ਸਚੁ ਸਲੵ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥
21ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥
22ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥
23ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥
24ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥
25ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥
26ਅਘ ਅੰਤਕ ਬਦੈ ਨ ਸਲੵ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥
27ਸਵਈਏ ਮਹਲੇ ਪੰਜਵੇ ਕੇ ੫
28ੴ ਸਤਿਗੁਰ ਪ੍ਰਸਾਦਿ ॥
29ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥
30ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥
31ਸਤਿਗੁਰ ਚਰਣ ਕਵਲ ਰਿਦਿ ਧਾਰੰ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath