ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1407 · Svaiyay Mehl 5 · Bhatt Kal

1ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥

2ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥

3ਸਗਲ ਮਨੋਰਥ ਪੂਰੀ ਆਸਾ ॥

4ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥

5ਕਲੵ ਜੋੜਿ ਕਰ ਸੁਜਸੁ ਵਖਾਣਿਓ ॥

6ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ ॥

7ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥

8ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥

9ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥

10ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ ॥

11ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜੑਾਯਉ ॥

12ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥

13ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥੨॥

14ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ ॥

15ਗੁਰ ਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥

16ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥

17ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥੩॥

18ਖੇਲੁ ਗੂੜੑਉ ਕੀਅਉ ਹਰਿ ਰਾਇ ਸੰਤੋਖਿ ਸਮਾਚਰੵਿਓ ਬਿਮਲ ਬੁਧਿ ਸਤਿਗੁਰਿ ਸਮਾਣਉ ॥

19ਆਜੋਨੀ ਸੰਭਵਿਅਉ ਸੁਜਸੁ ਕਲੵ ਕਵੀਅਣਿ ਬਖਾਣਿਅਉ ॥

20ਗੁਰਿ ਨਾਨਕਿ ਅੰਗਦੁ ਵਰੵਉ ਗੁਰਿ ਅੰਗਦਿ ਅਮਰ ਨਿਧਾਨੁ ॥

21ਗੁਰਿ ਰਾਮਦਾਸ ਅਰਜੁਨੁ ਵਰੵਉ ਪਾਰਸੁ ਪਰਸੁ ਪ੍ਰਮਾਣੁ ॥੪॥

22ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥

23ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥

24ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ ॥

25ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥

26ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥

27ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥

28ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥

29ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥

30ਭਯ ਭੰਜਨੁ ਪਰ ਪੀਰ ਨਿਵਾਰਨੁ ਕਲੵ ਸਹਾਰੁ ਤੋਹਿ ਜਸੁ ਬਕਤਾ ॥

31ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥੬॥

32ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥

33ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥

34ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥

35ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥

36ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥

37ਗੁਰ ਅਰਜੁਨ ਕਲੵੁਚਰੈ ਤੈ ਰਾਜ ਜੋਗ ਰਸੁ ਜਾਣਿਅਉ ॥੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath