ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1408 · Svaiyay Mehl 5 · Bhatt Kal

1ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥

2ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ ॥

3ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥

4ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥

5ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥

6ਗੁਰ ਅਰਜੁਨ ਕਲੵੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥੮॥

7ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰੵਉ ॥

8ਪੰਚਾਹਰੁ ਨਿਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰੵਉ ॥

9ਹਰਿ ਨਾਮਿ ਲਾਗਿ ਜਗ ਉਧਰੵਉ ਸਤਿਗੁਰੁ ਰਿਦੈ ਬਸਾਇਅਉ ॥

10ਗੁਰ ਅਰਜੁਨ ਕਲੵੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥

11ਸੋਰਠੇ ॥

12ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥

13ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥੧॥

14ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥

15ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧਰੵਉ ॥੨॥

16ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥

17ਅਬ ਨਾਹਿ ਅਵਰ ਸਰਿ ਕਾਮੁ ਬਾਰੰਤਰਿ ਪੂਰੀ ਪੜੀ ॥੩॥੧੨॥

18ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥

19ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥

20ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥

21ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥

22ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥

23ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥

24ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥

25ਆਦਿ ਪੁਰਖਿ ਪਰਤਖਿ ਲਿਖੵਉ ਅਛਰੁ ਮਸਤਕਿ ਧੁਰਿ ॥

26ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ ॥

27ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ ॥

28ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ ॥

29ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥੨॥

30ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥

31ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗੵੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥

32ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗੵੌ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥

33ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath