ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1409 · Svaiyay Mehl 5 · Bhatt Mathuraa

1ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥

2ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡੵਿਉ ਏਕ ਘਰੀ ॥

3ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥

4ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥

5ਜਗ ਅਉਰੁ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥

6ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨੑ ਅੰਮ੍ਰਿਤ ਨਾਮੁ ਪੀਅਉ ॥

7ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ ॥

8ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥੫॥

9ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥

10ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥

11ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥

12ਜਪੵਉ ਜਿਨੑ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥

13ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥

14ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ ॥

15ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ ॥

16ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ ॥

17ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ ॥

18ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖੵ ਹਰਿ ॥੭॥੧੯॥

19ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥

20ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ ॥

21ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥

22ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥

23ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥

24ਹਰਿਬੰਸ ਜਗਤਿ ਜਸੁ ਸੰਚਰੵਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥੧॥

25ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥

26ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ ॥

27ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥

28ਅਸੁਰ ਗਏ ਤੇ ਭਾਗਿ ਪਾਪ ਤਿਨੑ ਭੀਤਰਿ ਕੰਪਹਿ ॥

29ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ ॥

30ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥੨॥੨੧॥੯॥੧੧॥੧੦॥੧੦॥੨੨॥੬੦॥੧੪੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath