ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 140 · Raag Maajh · Guru Nanak Dev Ji

1ਅਵਰੀ ਨੋ ਸਮਝਾਵਣਿ ਜਾਇ ॥

2ਮੁਠਾ ਆਪਿ ਮੁਹਾਏ ਸਾਥੈ ॥

3ਨਾਨਕ ਐਸਾ ਆਗੂ ਜਾਪੈ ॥੧॥

4ਮਹਲਾ ੪ ॥

5ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥

6ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥

7ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥

8ਤੀਰਥੁ ਪੂਰਾ ਸਤਿਗੁਰੂ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ ॥

9ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥

10ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥੨॥

11ਪਉੜੀ ॥

12ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥

13ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥

14ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥

15ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥

16ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥

17ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥

18ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥

19ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥

20ਸਲੋਕੁ ਮਃ ੧ ॥

21ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥

22ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥

23ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥

24ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥

25ਮਃ ੧ ॥

26ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥

27ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥

28ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥

29ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥

30ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥੨॥

31ਪਉੜੀ ॥

32ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥

33ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥

34ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥

35ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ ॥

36ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥

37ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ ॥

38ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥

39ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥੬॥

40ਸਲੋਕੁ ਮਃ ੧ ॥

41ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥

42ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥

43ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥

44ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath