ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1410 · Svaiyay Mehl 5

1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

2ਸਲੋਕ ਵਾਰਾਂ ਤੇ ਵਧੀਕ ॥

3ਮਹਲਾ ੧ ॥

4ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥

5ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥

6ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥

7ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥੧॥

8ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥

9ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥

10ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥

11ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥

12ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥

13ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥

14ਨਾਨਕ ਜਿਨੑੀ ਇਵ ਕਰਿ ਬੁਝਿਆ ਤਿਨੑਾ ਵਿਟਹੁ ਕੁਰਬਾਣੁ ॥੨॥

15ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨੑ ਕਲ ॥

16ਤਾਹੂ ਖਰੇ ਸੁਜਾਣ ਵੰਞਾ ਏਨੑੀ ਕਪਰੀ ॥੩॥

17ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥

18ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥

19ਨਾਨਕ ਦੁਨੀਆ ਕੈਸੀ ਹੋਈ ॥

20ਸਾਲਕੁ ਮਿਤੁ ਨ ਰਹਿਓ ਕੋਈ ॥

21ਭਾਈ ਬੰਧੀ ਹੇਤੁ ਚੁਕਾਇਆ ॥

22ਦੁਨੀਆ ਕਾਰਣਿ ਦੀਨੁ ਗਵਾਇਆ ॥੫॥

23ਹੈ ਹੈ ਕਰਿ ਕੈ ਓਹਿ ਕਰੇਨਿ ॥

24ਗਲੑਾ ਪਿਟਨਿ ਸਿਰੁ ਖੋਹੇਨਿ ॥

25ਨਾਉ ਲੈਨਿ ਅਰੁ ਕਰਨਿ ਸਮਾਇ ॥

26ਨਾਨਕ ਤਿਨ ਬਲਿਹਾਰੈ ਜਾਇ ॥੬॥

27ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥

28ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥

29ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥

30ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥੭॥

31ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥

32ਆਪੁ ਪਛਾਣੈ ਹਰਿ ਮਿਲੈ ਬਹੁੜਿ ਨ ਮਰਣਾ ਹੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath