ਗੁਰੂ ਗ੍ਰੰਥ ਸਾਹਿਬ 1411 · Salok Vaaraan Thay Vadheek · Guru Nanak Dev Ji
1ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥
2ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥
3ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥
4ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ ॥
5ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥
6ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥੯॥
7ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥
8ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥
9ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥
10ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥
11ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥
12ਨਿਰਮਲੁ ਨੑਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥
13ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥
14ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥
15ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥
16ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥੧੧॥
17ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥
18ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥
19ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥
20ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥
21ਪਿਰਮ ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥
22ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥
23ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥
24ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥
25ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥
26ਮਨਹੁ ਜਿ ਅੰਧੇ ਘੂਪ ਕਹਿਆ ਬਿਰਦੁ ਨ ਜਾਣਨੀ ॥
27ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥
28ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥
29ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥
30ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥
31ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥੧੫॥
32ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥
33ਜਪੁ ਤਪੁ ਸੰਜਮੁ ਕਮਾਵੈ ਕਰਮੁ ॥
34ਸੀਲ ਸੰਤੋਖ ਕਾ ਰਖੈ ਧਰਮੁ ॥
35ਬੰਧਨ ਤੋੜੈ ਹੋਵੈ ਮੁਕਤੁ ॥
36ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥
37ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥
38ਪੁੰਨ ਦਾਨ ਕਾ ਕਰੈ ਸਰੀਰੁ ॥
39ਖੇਤੁ ਪਛਾਣੈ ਬੀਜੈ ਦਾਨੁ ॥
40ਸੋ ਖਤ੍ਰੀ ਦਰਗਹ ਪਰਵਾਣੁ ॥
41ਲਬੁ ਲੋਭੁ ਜੇ ਕੂੜੁ ਕਮਾਵੈ ॥
42ਅਪਣਾ ਕੀਤਾ ਆਪੇ ਪਾਵੈ ॥੧੭॥
43ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥
44ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮੑਾਲਿ ॥੧੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath