ਗੁਰੂ ਗ੍ਰੰਥ ਸਾਹਿਬ 1413 · Salok Vaaraan Thay Vadheek
1ਸਲੋਕ ਮਹਲਾ ੩
2ੴ ਸਤਿਗੁਰ ਪ੍ਰਸਾਦਿ ॥
3ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥
4ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥
5ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥
6ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥
7ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥
8ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥
9ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥
10ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥
11ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥
12ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥
13ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥
14ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥
15ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥
16ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥
17ਜਿਨੑਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥
18ਮਨਮੁਖਿ ਬੰਨਿੑ ਚਲਾਈਅਹਿ ਨਾ ਮਿਲਹੀ ਵਗਿ ਸਗਿ ॥
19ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥
20ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥
21ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥
22ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥
23ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥
24ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥
25ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥
26ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥
27ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥
28ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥
29ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥
30ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥
31ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥
32ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥
33ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥
34ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥
35ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥
36ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥
37ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath