ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1414 · Salok Vaaraan Thay Vadheek · Guru Amar Daas Ji

1ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥

2ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥

3ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥

4ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥

5ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥

6ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥

7ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥

8ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥

9ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥

10ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥

11ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥

12ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥

13ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥

14ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥

15ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥

16ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥

17ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥

18ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥

19ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥

20ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥

21ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥

22ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥

23ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥

24ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥

25ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥

26ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥

27ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥

28ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥

29ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥

30ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥

31ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥

32ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥

33ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥

34ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥

35ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥

36ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath