ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1415 · Salok Vaaraan Thay Vadheek · Guru Amar Daas Ji

1ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥

2ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥

3ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥

4ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥

5ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥

6ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥

7ਗਿਆਨੀਆ ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥

8ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥

9ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥

10ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥

11ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥

12ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥

13ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥

14ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥

15ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥

16ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥

17ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥

18ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥

19ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥

20ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥

21ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥

22ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥

23ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥

24ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥

25ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥

26ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥

27ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥

28ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ ॥

29ਜਿਨ ਕਉ ਪੂਰਬਿ ਲਿਖਿਆ ਤਿਨੑਾ ਭੇਟਿਆ ਗੁਰ ਗੋਵਿੰਦੁ ॥

30ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥

31ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥

32ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥

33ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥

34ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥

35ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥

36ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath