ਗੁਰੂ ਗ੍ਰੰਥ ਸਾਹਿਬ 1416 · Salok Vaaraan Thay Vadheek · Guru Amar Daas Ji
1ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥
2ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥
3ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥
4ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥
5ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥
6ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥
7ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥
8ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥
9ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥
10ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥
11ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥
12ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥
13ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥
14ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥
15ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੑ ਜੈਕਾਰੁ ॥੨੯॥
16ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥
17ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥
18ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨਿੑ ॥
19ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨਿੑ ॥੩੦॥
20ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥
21ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥
22ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥
23ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥
24ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥
25ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥
26ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥
27ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥
28ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥
29ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥
30ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥
31ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥
32ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥
33ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥
34ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥
35ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath