ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1417 · Salok Vaaraan Thay Vadheek · Guru Amar Daas Ji

1ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥

2ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥

3ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥

4ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥

5ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥

6ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥

7ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥

8ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥

9ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥

10ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥

11ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥

12ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥

13ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥

14ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥

15ਹੋਮ ਜਗ ਸਭਿ ਤੀਰਥਾ ਪੜਿੑ ਪੰਡਿਤ ਥਕੇ ਪੁਰਾਣ ॥

16ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥

17ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥

18ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥

19ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥

20ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥

21ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥

22ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥

23ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥

24ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥

25ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥

26ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥

27ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥

28ਮੁਹ ਕਾਲੇ ਤਿਨੑ ਲੋਭੀਆਂ ਜਾਸਨਿ ਜਨਮੁ ਗਵਾਇ ॥

29ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥

30ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥

31ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥

32ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥

33ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥

34ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥

35ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath