ਗੁਰੂ ਗ੍ਰੰਥ ਸਾਹਿਬ 1418 · Salok Vaaraan Thay Vadheek · Guru Amar Daas Ji
1ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥
2ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥
3ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥
4ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥
5ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥
6ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥
7ਸਬਦਿ ਮਰੈ ਸੋ ਮੁਆ ਜਾਪੈ ॥
8ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥
9ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥
10ਬਿਨੁ ਸਬਦੈ ਮੁਆ ਹੈ ਸਭੁ ਕੋਇ ॥
11ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥
12ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥
13ਨਾਨਕ ਕਰਤਾ ਕਰੇ ਸੁ ਹੋਇ ॥੪੩॥
14ਗੁਰਮੁਖਿ ਬੁਢੇ ਕਦੇ ਨਾਹੀ ਜਿਨੑਾ ਅੰਤਰਿ ਸੁਰਤਿ ਗਿਆਨੁ ॥
15ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥
16ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥
17ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥
18ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨੑਾ ਅੰਤਰਿ ਹਰਿ ਸੁਰਤਿ ਨਾਹੀ ॥
19ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥
20ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥
21ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥
22ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥
23ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥
24ਬੁਰਾ ਕਰੇ ਸੁ ਕੇਹਾ ਸਿਝੈ ॥
25ਆਪਣੈ ਰੋਹਿ ਆਪੇ ਹੀ ਦਝੈ ॥
26ਮਨਮੁਖਿ ਕਮਲਾ ਰਗੜੈ ਲੁਝੈ ॥
27ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥
28ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥
29ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥
30ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥
31ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥
32ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥
33ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥
34ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥
35ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥
36ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥
37ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥
38ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥
39ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥
40ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath