ਗੁਰੂ ਗ੍ਰੰਥ ਸਾਹਿਬ 1419 · Salok Vaaraan Thay Vadheek · Guru Amar Daas Ji
1ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥
2ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥
3ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥
4ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥
5ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥
6ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥
7ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥
8ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥
9ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥
10ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥
11ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥
12ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥
13ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥
14ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥
15ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥
16ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥
17ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥
18ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥
19ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥
20ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨਿੑ ॥
21ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨਿੑ ॥
22ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨਿੑ ॥੫੨॥
23ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥
24ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥
25ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥
26ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥
27ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥
28ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥
29ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥
30ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥
31ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥
32ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥
33ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥
34ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥
35ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath