ਗੁਰੂ ਗ੍ਰੰਥ ਸਾਹਿਬ 141 · Raag Maajh
1ਮਃ ੧ ॥
2ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥
3ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥
4ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥
5ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥
6ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥
7ਮਃ ੧ ॥
8ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥
9ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥
10ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥
11ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥
12ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥
13ਪਉੜੀ ॥
14ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥
15ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ ॥
16ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥
17ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ ॥
18ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥
19ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥
20ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥
21ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥੭॥
22ਸਲੋਕੁ ਮਃ ੧ ॥
23ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥
24ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥
25ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥
26ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥
27ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧॥
28ਮਹਲਾ ੪ ॥
29ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ ਤਜਿ ਮਾਇਆ ਅਹੰਕਾਰੁ ਚੁਕਾਵੈ ॥
30ਤਜਿ ਕਾਮੁ ਕਾਮਿਨੀ ਮੋਹੁ ਤਜੈ ਤਾ ਅੰਜਨ ਮਾਹਿ ਨਿਰੰਜਨੁ ਪਾਵੈ ॥
31ਤਜਿ ਮਾਨੁ ਅਭਿਮਾਨੁ ਪ੍ਰੀਤਿ ਸੁਤ ਦਾਰਾ ਤਜਿ ਪਿਆਸ ਆਸ ਰਾਮ ਲਿਵ ਲਾਵੈ ॥
32ਨਾਨਕ ਸਾਚਾ ਮਨਿ ਵਸੈ ਸਾਚ ਸਬਦਿ ਹਰਿ ਨਾਮਿ ਸਮਾਵੈ ॥੨॥
33ਪਉੜੀ ॥
34ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥
35ਹਟ ਪਟਣ ਬਾਜਾਰ ਹੁਕਮੀ ਢਹਸੀਓ ॥
36ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ ॥
37ਦਰਬਿ ਭਰੇ ਭੰਡਾਰ ਰੀਤੇ ਇਕਿ ਖਣੇ ॥
38ਤਾਜੀ ਰਥ ਤੁਖਾਰ ਹਾਥੀ ਪਾਖਰੇ ॥ ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ ॥ ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ ॥
39ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ ॥੮॥
40ਸਲੋਕੁ ਮਃ ੧ ॥
41ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥
42ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath