ਗੁਰੂ ਗ੍ਰੰਥ ਸਾਹਿਬ 1420 · Salok Vaaraan Thay Vadheek · Guru Amar Daas Ji
1ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥
2ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥
3ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥
4ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥
5ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥
6ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥
7ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥
8ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥
9ਨਾਨਕ ਸੁਖਿ ਸਵਨਿੑ ਸੋਹਾਗਣੀ ਸਚੈ ਨਾਮਿ ਸਮਾਇ ॥੫੬॥
10ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥
11ਇੰਦੁ ਵਰਸੈ ਦਇਆ ਕਰਿ ਗੂੜੑੀ ਛਹਬਰ ਲਾਇ ॥
12ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥
13ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥
14ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥
15ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥
16ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥
17ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥
18ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥
19ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥
20ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥
21ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥
22ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥
23ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥
24ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥
25ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥
26ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥
27ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥
28ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥
29ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥
30ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥
31ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥
32ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥
33ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥
34ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥
35ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥
36ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥
37ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥
38ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath