ਗੁਰੂ ਗ੍ਰੰਥ ਸਾਹਿਬ 1421 · Salok Vaaraan Thay Vadheek · Guru Amar Daas Ji
1ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥
2ਨਾਨਕ ਗੁਰਮੁਖਿ ਜਿਨੑੀ ਧਿਆਇਆ ਆਏ ਸੇ ਪਰਵਾਣੁ ॥੬੩॥
3ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥
4ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥
5ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥
6ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥
7ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥
8ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥
9ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥
10ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥
11ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥
12ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥
13ਸਲੋਕ ਮਹਲਾ ੪
14ੴ ਸਤਿਗੁਰ ਪ੍ਰਸਾਦਿ ॥
15ਵਡਭਾਗੀਆ ਸੋਹਾਗਣੀ ਜਿਨੑਾ ਗੁਰਮੁਖਿ ਮਿਲਿਆ ਹਰਿ ਰਾਇ ॥
16ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥੧॥
17ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥
18ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥
19ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥
20ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥
21ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥
22ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥
23ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥
24ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥
25ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥
26ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥
27ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥
28ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੩॥
29ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥
30ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥
31ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥
32ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥
33ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ ਨਾਲਿ ਦਿਖਾਲਿਆ ॥੪॥
34ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥
35ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath