ਗੁਰੂ ਗ੍ਰੰਥ ਸਾਹਿਬ 1422 · Salok Vaaraan Thay Vadheek · Guru Raam Daas Ji
1ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥
2ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥
3ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥
4ਸਤਿਗੁਰ ਕਾ ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥
5ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥
6ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੈ ਸੋ ਫਲੁ ਪਾਇ ॥
7ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ ਪਾਇ ॥
8ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥੬॥
9ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥
10ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥੭॥
11ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥
12ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ ॥੮॥
13ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ ਸਚੈ ਲਾਇਆ ॥
14ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥੯॥
15ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥
16ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥੧੦॥
17ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥
18ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥੧੧॥
19ਜਿਨੑਾ ਅੰਦਰਿ ਸਚਾ ਨੇਹੁ ਕਿਉ ਜੀਵਨਿੑ ਪਿਰੀ ਵਿਹੂਣਿਆ ॥
20ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥੧੨॥
21ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥
22ਨਾਨਕ ਲੇਹੁ ਮਿਲਾਇ ਮੈ ਜਾਚਿਕ ਦੀਜੈ ਨਾਮੁ ਹਰਿ ॥੧੩॥
23ਗੁਰਮੁਖਿ ਹਸੈ ਗੁਰਮੁਖਿ ਰੋਵੈ ॥
24ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥
25ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥
26ਗੁਰਮੁਖਿ ਨਾਨਕ ਪਾਵੈ ਪਾਰੁ ॥੧੪॥
27ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥
28ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥
29ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥
30ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥੧੫॥
31ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥
32ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥
33ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥
34ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥
35ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥
36ਮਨਮੁਖ ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥
37ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥
38ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ ਛਡਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath