ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1423 · Salok Vaaraan Thay Vadheek · Guru Raam Daas Ji

1ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥

2ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥

3ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥

4ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥

5ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥

6ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥

7ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥

8ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥

9ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥

10ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥

11ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥

12ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥

13ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥

14ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥

15ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥

16ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥

17ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥

18ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥

19ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥

20ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥

21ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥

22ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥

23ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥

24ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥

25ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥

26ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥

27ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥

28ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥

29ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥

30ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥

31ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥

32ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥

33ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath