ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1424 · Salok Vaaraan Thay Vadheek · Guru Raam Daas Ji

1ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥

2ਗੁਰਮਤੀ ਨਾਮੁ ਨਿਰਮਲੋੁ ਨਿਰਮਲ ਨਾਮੁ ਧਿਆਇ ॥

3ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥

4ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥

5ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥

6ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥

7ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥

8ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥

9ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥

10ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥੨੬॥

11ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥

12ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥

13ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥

14ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥

15ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥

16ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥

17ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥

18ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੭॥

19ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥

20ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥

21ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥

22ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥

23ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥

24ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨੮॥

25ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥

26ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥੨੯॥

27ਗੁਰਮਤੀ ਹਰਿ ਹਰਿ ਬੋਲੇ ॥

28ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥

29ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥

30ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ ਡੋਲੇ ॥

31ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath