ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1425 · Salok Vaaraan Thay Vadheek

1ਸਲੋਕ ਮਹਲਾ ੫

2ੴ ਸਤਿਗੁਰ ਪ੍ਰਸਾਦਿ ॥

3ਰਤੇ ਸੇਈ ਜਿ ਮੁਖੁ ਨ ਮੋੜੰਨਿੑ ਜਿਨੑੀ ਸਿਞਾਤਾ ਸਾਈ ॥

4ਝੜਿ ਝੜਿ ਪਵਦੇ ਕਚੇ ਬਿਰਹੀ ਜਿਨੑਾ ਕਾਰਿ ਨ ਆਈ ॥੧॥

5ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥

6ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥੨॥

7ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥

8ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥੩॥

9ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥

10ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥੪॥

11ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥

12ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥੫॥

13ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥

14ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥

15ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥

16ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥

17ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥

18ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥੬॥

19ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥

20ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥

21ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥

22ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥

23ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥

24ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥੭॥

25ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥

26ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥

27ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥

28ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮ ਰਾਇ ॥੯॥

29ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥

30ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥੧੦॥

31ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥

32ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥੧੧॥

33ਸੁਤੜੇ ਸੁਖੀ ਸਵੰਨਿੑ ਜੋ ਰਤੇ ਸਹ ਆਪਣੈ ॥

34ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨਿੑ ॥੧੨॥

35ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥

36ਨਾਨਕ ਸੇ ਜਾਗੰਨਿੑ ਜਿ ਰਸਨਾ ਨਾਮੁ ਉਚਾਰਣੇ ॥੧੩॥

37ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥

38ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥

39ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath