ਗੁਰੂ ਗ੍ਰੰਥ ਸਾਹਿਬ 1426 · Salok Vaaraan Thay Vadheek · Guru Arjan Dev Ji
1ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥੧੫॥
2ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥
3ਦੂਜੈ ਭਾਵਂੀ ਨਾਨਕਾ ਵਹਣਿ ਲੁੜੑੰਦੜੀ ਜਾਇ ॥੧੬॥
4ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥
5ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥੧੭॥
6ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥
7ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧੵਾਰ ॥੧੮॥
8ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥
9ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥੧੯॥
10ਤਿਚਰੁ ਮੂਲਿ ਨ ਥੁੜਂੀਦੋ ਜਿਚਰੁ ਆਪਿ ਕ੍ਰਿਪਾਲੁ ॥
11ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥੨੦॥
12ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥
13ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥੨੧॥
14ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥
15ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥
16ੴ ਸਤਿਗੁਰ ਪ੍ਰਸਾਦਿ ॥
17ਸਲੋਕ ਮਹਲਾ ੯ ॥
18ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥
19ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥
20ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥
21ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥
22ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥
23ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥
24ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥
25ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥
26ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥
27ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥
28ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥
29ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥
30ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥
31ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥
32ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥
33ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥
34ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥
35ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath