ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1428 · Salok Mehl 9 · Guru Tegh Bahaadur Ji

1ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥

2ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥

3ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥

4ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥

5ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥

6ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥

7ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥

8ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥

9ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥

10ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥

11ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥

12ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥

13ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥

14ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥

15ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥

16ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥

17ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥

18ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥

19ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥

20ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥

21ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥

22ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥

23ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥

24ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥

25ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥

26ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥

27ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥

28ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥

29ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥

30ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥

31ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥

32ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥

33ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥

34ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥

35ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥

36ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥

37ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath