ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1429 · Salok Mehl 9 · Guru Tegh Bahaadur Ji

1ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥

2ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥

3ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥

4ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥

5ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥

6ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥

7ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥

8ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥

9ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥

10ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥

11ਦੋਹਰਾ ॥

12ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥

13ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥

14ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥

15ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥

16ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥

17ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥

18ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥

19ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥

20ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥

21ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥

22ਮੁੰਦਾਵਣੀ ਮਹਲਾ ੫ ॥

23ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥

24ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥

25ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥

26ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥

27ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥

28ਸਲੋਕ ਮਹਲਾ ੫ ॥

29ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥

30ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥

31ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥

32ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥

33ੴ ਸਤਿਗੁਰ ਪ੍ਰਸਾਦਿ॥

34ਰਾਗ ਮਾਲਾ ॥

35ਰਾਗ ਏਕ ਸੰਗਿ ਪੰਚ ਬਰੰਗਨ ॥

36ਸੰਗਿ ਅਲਾਪਹਿ ਆਠਉ ਨੰਦਨ ॥

37ਪ੍ਰਥਮ ਰਾਗ ਭੈਰਉ ਵੈ ਕਰਹੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath