ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 142 · Raag Maajh · Guru Nanak Dev Ji

1ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥

2ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੧॥

3ਮਃ ੧ ॥

4ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ ॥

5ਚੰਦੁ ਸੂਰਜੁ ਦੁਇ ਫਿਰਦੇ ਰਖੀਅਹਿ ਨਿਹਚਲੁ ਹੋਵੈ ਥਾਉ ॥

6ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੨॥

7ਮਃ ੧ ॥

8ਜੇ ਦੇਹੈ ਦੁਖੁ ਲਾਈਐ ਪਾਪ ਗਰਹ ਦੁਇ ਰਾਹੁ ॥

9ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ ॥

10ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੩॥

11ਮਃ ੧ ॥

12ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥

13ਸੁਰਗੈ ਦੀਆ ਮੋਹਣੀਆ ਇਸਤਰੀਆ ਹੋਵਨਿ ਨਾਨਕ ਸਭੋ ਜਾਉ ॥

14ਭੀ ਤੂਹੈ ਸਾਲਾਹਣਾ ਆਖਣ ਲਹੈ ਨ ਚਾਉ ॥੪॥

15ਪਵੜੀ ॥

16ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥

17ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥

18ਕਲਹਿ ਬੁਰੀ ਸੰਸਾਰਿ ਵਾਦੇ ਖਪੀਐ ॥

19ਵਿਣੁ ਨਾਵੈ ਵੇਕਾਰਿ ਭਰਮੇ ਪਚੀਐ ॥

20ਰਾਹ ਦੋਵੈ ਇਕੁ ਜਾਣੈ ਸੋਈ ਸਿਝਸੀ ॥

21ਕੁਫਰ ਗੋਅ ਕੁਫਰਾਣੈ ਪਇਆ ਦਝਸੀ ॥

22ਸਭ ਦੁਨੀਆ ਸੁਬਹਾਨੁ ਸਚਿ ਸਮਾਈਐ ॥

23ਸਿਝੈ ਦਰਿ ਦੀਵਾਨਿ ਆਪੁ ਗਵਾਈਐ ॥੯॥

24ਮਃ ੧ ਸਲੋਕੁ ॥

25ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥

26ਨਾਨਕ ਅਵਰੁ ਨ ਜੀਵੈ ਕੋਇ ॥

27ਜੇ ਜੀਵੈ ਪਤਿ ਲਥੀ ਜਾਇ ॥

28ਸਭੁ ਹਰਾਮੁ ਜੇਤਾ ਕਿਛੁ ਖਾਇ ॥

29ਰਾਜਿ ਰੰਗੁ ਮਾਲਿ ਰੰਗੁ ॥ ਰੰਗਿ ਰਤਾ ਨਚੈ ਨੰਗੁ ॥

30ਨਾਨਕ ਠਗਿਆ ਮੁਠਾ ਜਾਇ ॥

31ਵਿਣੁ ਨਾਵੈ ਪਤਿ ਗਇਆ ਗਵਾਇ ॥੧॥

32ਮਃ ੧ ॥

33ਕਿਆ ਖਾਧੈ ਕਿਆ ਪੈਧੈ ਹੋਇ ॥

34ਜਾ ਮਨਿ ਨਾਹੀ ਸਚਾ ਸੋਇ ॥

35ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥

36ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥

37ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥

38ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥੨॥

39ਪਵੜੀ ॥

40ਜਾਤੀ ਦੈ ਕਿਆ ਹਥਿ ਸਚੁ ਪਰਖੀਐ ॥

41ਮਹੁਰਾ ਹੋਵੈ ਹਥਿ ਮਰੀਐ ਚਖੀਐ ॥

42ਸਚੇ ਕੀ ਸਿਰਕਾਰ ਜੁਗੁ ਜੁਗੁ ਜਾਣੀਐ ॥

43ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥

44ਫੁਰਮਾਨੀ ਹੈ ਕਾਰ ਖਸਮਿ ਪਠਾਇਆ ॥

45ਤਬਲਬਾਜ ਬੀਚਾਰ ਸਬਦਿ ਸੁਣਾਇਆ ॥

46ਇਕਿ ਹੋਏ ਅਸਵਾਰ ਇਕਨਾ ਸਾਖਤੀ ॥

47ਇਕਨੀ ਬਧੇ ਭਾਰ ਇਕਨਾ ਤਾਖਤੀ ॥੧੦॥

48ਸਲੋਕੁ ਮਃ ੧ ॥

49ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥

50ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥

51ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥

52ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥੧॥

53ਮਃ ੧ ॥

54ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath