ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1430 · Raag Maalaa

1ਪੰਚ ਰਾਗਨੀ ਸੰਗਿ ਉਚਰਹੀ ॥

2ਪ੍ਰਥਮ ਭੈਰਵੀ ਬਿਲਾਵਲੀ ॥

3ਪੁੰਨਿਆਕੀ ਗਾਵਹਿ ਬੰਗਲੀ ॥

4ਪੁਨਿ ਅਸਲੇਖੀ ਕੀ ਭਈ ਬਾਰੀ ॥

5ਏ ਭੈਰਉ ਕੀ ਪਾਚਉ ਨਾਰੀ ॥

6ਪੰਚਮ ਹਰਖ ਦਿਸਾਖ ਸੁਨਾਵਹਿ ॥

7ਬੰਗਾਲਮ ਮਧੁ ਮਾਧਵ ਗਾਵਹਿ ॥੧॥

8ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥

9ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥

10ਦੁਤੀਆ ਮਾਲਕਉਸਕ ਆਲਾਪਹਿ ॥

11ਸੰਗਿ ਰਾਗਨੀ ਪਾਚਉ ਥਾਪਹਿ ॥

12ਗੋਂਡਕਰੀ ਅਰੁ ਦੇਵਗੰਧਾਰੀ ॥

13ਗੰਧਾਰੀ ਸੀਹੁਤੀ ਉਚਾਰੀ ॥

14ਧਨਾਸਰੀ ਏ ਪਾਚਉ ਗਾਈ ॥

15ਮਾਲ ਰਾਗ ਕਉਸਕ ਸੰਗਿ ਲਾਈ ॥

16ਮਾਰੂ ਮਸਤਅੰਗ ਮੇਵਾਰਾ ॥

17ਪ੍ਰਬਲਚੰਡ ਕਉਸਕ ਉਭਾਰਾ ॥

18ਖਉਖਟ ਅਉ ਭਉਰਾਨਦ ਗਾਏ ॥

19ਅਸਟ ਮਾਲਕਉਸਕ ਸੰਗਿ ਲਾਏ ॥੧॥

20ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥

21ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥

22ਤੇਲੰਗੀ ਦੇਵਕਰੀ ਆਈ ॥

23ਬਸੰਤੀ ਸੰਦੂਰ ਸੁਹਾਈ ॥

24ਸਰਸ ਅਹੀਰੀ ਲੈ ਭਾਰਜਾ ॥

25ਸੰਗਿ ਲਾਈ ਪਾਂਚਉ ਆਰਜਾ ॥

26ਸੁਰਮਾਨੰਦ ਭਾਸਕਰ ਆਏ ॥

27ਚੰਦ੍ਰਬਿੰਬ ਮੰਗਲਨ ਸੁਹਾਏ ॥

28ਸਰਸਬਾਨ ਅਉ ਆਹਿ ਬਿਨੋਦਾ ॥

29ਗਾਵਹਿ ਸਰਸ ਬਸੰਤ ਕਮੋਦਾ ॥

30ਅਸਟ ਪੁਤ੍ਰ ਮੈ ਕਹੇ ਸਵਾਰੀ ॥

31ਪੁਨਿ ਆਈ ਦੀਪਕ ਕੀ ਬਾਰੀ ॥੧॥

32ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥

33ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ ॥੧॥

34ਕਾਲੰਕਾ ਕੁੰਤਲ ਅਉ ਰਾਮਾ ॥

35ਕਮਲਕੁਸਮ ਚੰਪਕ ਕੇ ਨਾਮਾ ॥

36ਗਉਰਾ ਅਉ ਕਾਨਰਾ ਕਲੵਾਨਾ ॥

37ਅਸਟ ਪੁਤ੍ਰ ਦੀਪਕ ਕੇ ਜਾਨਾ ॥੧॥

38ਸਭ ਮਿਲਿ ਸਿਰੀਰਾਗ ਵੈ ਗਾਵਹਿ ॥

39ਪਾਂਚਉ ਸੰਗਿ ਬਰੰਗਨ ਲਾਵਹਿ ॥

40ਬੈਰਾਰੀ ਕਰਨਾਟੀ ਧਰੀ ॥

41ਗਵਰੀ ਗਾਵਹਿ ਆਸਾਵਰੀ ॥

42ਤਿਹ ਪਾਛੈ ਸਿੰਧਵੀ ਅਲਾਪੀ ॥

43ਸਿਰੀਰਾਗ ਸਿਉ ਪਾਂਚਉ ਥਾਪੀ ॥੧॥

44ਸਾਲੂ ਸਾਰਗ ਸਾਗਰਾ ਅਉਰ ਗੋਂਡ ਗੰਭੀਰ ॥

45ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥੧॥

46ਖਸਟਮ ਮੇਘ ਰਾਗ ਵੈ ਗਾਵਹਿ ॥

47ਪਾਂਚਉ ਸੰਗਿ ਬਰੰਗਨ ਲਾਵਹਿ ॥

48ਸੋਰਠਿ ਗੋਂਡ ਮਲਾਰੀ ਧੁਨੀ ॥

49ਪੁਨਿ ਗਾਵਹਿ ਆਸਾ ਗੁਨ ਗੁਨੀ ॥

50ਊਚੈ ਸੁਰਿ ਸੂਹਉ ਪੁਨਿ ਕੀਨੀ ॥

51ਮੇਘ ਰਾਗ ਸਿਉ ਪਾਂਚਉ ਚੀਨੀ ॥੧॥

52ਬੈਰਾਧਰ ਗਜਧਰ ਕੇਦਾਰਾ ॥

53ਜਬਲੀਧਰ ਨਟ ਅਉ ਜਲਧਾਰਾ ॥

54ਪੁਨਿ ਗਾਵਹਿ ਸੰਕਰ ਅਉ ਸਿਆਮਾ ॥

55ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥

56ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥

57ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥੧॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath