ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 143 · Raag Maajh · Guru Nanak Dev Ji

1ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥

2ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥

3ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥

4ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥

5ਪਵੜੀ ॥

6ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥

7ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥

8ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥

9ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥

10ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥

11ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥

12ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥

13ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥

14ਮਃ ੧ ਸਲੋਕੁ ॥

15ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥

16ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥

17ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥

18ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ॥

19ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥

20ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥

21ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥

22ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥੧॥

23ਮਃ ੧ ॥

24ਕੈਹਾ ਕੰਚਨੁ ਤੁਟੈ ਸਾਰੁ ॥

25ਅਗਨੀ ਗੰਢੁ ਪਾਏ ਲੋਹਾਰੁ ॥

26ਗੋਰੀ ਸੇਤੀ ਤੁਟੈ ਭਤਾਰੁ ॥

27ਪੁਤਂੀ ਗੰਢੁ ਪਵੈ ਸੰਸਾਰਿ ॥

28ਰਾਜਾ ਮੰਗੈ ਦਿਤੈ ਗੰਢੁ ਪਾਇ ॥

29ਭੁਖਿਆ ਗੰਢੁ ਪਵੈ ਜਾ ਖਾਇ ॥

30ਕਾਲਾ ਗੰਢੁ ਨਦੀਆ ਮੀਹ ਝੋਲ ॥

31ਗੰਢੁ ਪਰੀਤੀ ਮਿਠੇ ਬੋਲ ॥

32ਬੇਦਾ ਗੰਢੁ ਬੋਲੇ ਸਚੁ ਕੋਇ ॥

33ਮੁਇਆ ਗੰਢੁ ਨੇਕੀ ਸਤੁ ਹੋਇ ॥

34ਏਤੁ ਗੰਢਿ ਵਰਤੈ ਸੰਸਾਰੁ ॥

35ਮੂਰਖ ਗੰਢੁ ਪਵੈ ਮੁਹਿ ਮਾਰ ॥

36ਨਾਨਕੁ ਆਖੈ ਏਹੁ ਬੀਚਾਰੁ ॥

37ਸਿਫਤੀ ਗੰਢੁ ਪਵੈ ਦਰਬਾਰਿ ॥੨॥

38ਪਉੜੀ ॥

39ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥

40ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥

41ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ ॥

42ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥

43ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥

44ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥

45ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥

46ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥

47ਸਲੋਕੁ ਮਃ ੧ ॥

48ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥

49ਮੇ ਰਵਦਿ ਬਾਦਿਸਾਹਾ ਅਫਜੂ ਖੁਦਾਇ ॥

50ਏਕ ਤੂਹੀ ਏਕ ਤੁਹੀ ॥੧॥

51ਮਃ ੧ ॥

52ਨ ਦੇਵ ਦਾਨਵਾ ਨਰਾ ॥ ਨ ਸਿਧ ਸਾਧਿਕਾ ਧਰਾ ॥

53ਅਸਤਿ ਏਕ ਦਿਗਰਿ ਕੁਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath