ਗੁਰੂ ਗ੍ਰੰਥ ਸਾਹਿਬ 144 · Raag Maajh · Guru Nanak Dev Ji
1ਏਕ ਤੁਈ ਏਕ ਤੁਈ ॥੨॥
2ਮਃ ੧ ॥
3ਨ ਦਾਦੇ ਦਿਹੰਦ ਆਦਮੀ ॥ ਨ ਸਪਤ ਜੇਰ ਜਿਮੀ ॥
4ਅਸਤਿ ਏਕ ਦਿਗਰਿ ਕੁਈ ॥
5ਏਕ ਤੁਈ ਏਕ ਤੁਈ ॥੩॥
6ਮਃ ੧ ॥
7ਨ ਸੂਰ ਸਸਿ ਮੰਡਲੋ ॥ ਨ ਸਪਤ ਦੀਪ ਨਹ ਜਲੋ ॥ ਅੰਨ ਪਉਣ ਥਿਰੁ ਨ ਕੁਈ ॥
8ਏਕੁ ਤੁਈ ਏਕੁ ਤੁਈ ॥੪॥
9ਮਃ ੧ ॥
10ਨ ਰਿਜਕੁ ਦਸਤ ਆ ਕਸੇ ॥
11ਹਮਾ ਰਾ ਏਕੁ ਆਸ ਵਸੇ ॥
12ਅਸਤਿ ਏਕੁ ਦਿਗਰ ਕੁਈ ॥
13ਏਕ ਤੁਈ ਏਕੁ ਤੁਈ ॥੫॥
14ਮਃ ੧ ॥
15ਪਰੰਦਏ ਨ ਗਿਰਾਹ ਜਰ ॥
16ਦਰਖਤ ਆਬ ਆਸ ਕਰ ॥
17ਦਿਹੰਦ ਸੁਈ ॥
18ਏਕ ਤੁਈ ਏਕ ਤੁਈ ॥੬॥
19ਮਃ ੧ ॥
20ਨਾਨਕ ਲਿਲਾਰਿ ਲਿਖਿਆ ਸੋਇ ॥
21ਮੇਟਿ ਨ ਸਾਕੈ ਕੋਇ ॥
22ਕਲਾ ਧਰੈ ਹਿਰੈ ਸੁਈ ॥
23ਏਕੁ ਤੁਈ ਏਕੁ ਤੁਈ ॥੭॥
24ਪਉੜੀ ॥
25ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ ॥
26ਗੁਰਮਤੀ ਆਪੁ ਗਵਾਇ ਸਚੁ ਪਛਾਣਿਆ ॥
27ਸਚੁ ਤੇਰਾ ਦਰਬਾਰੁ ਸਬਦੁ ਨੀਸਾਣਿਆ ॥
28ਸਚਾ ਸਬਦੁ ਵੀਚਾਰਿ ਸਚਿ ਸਮਾਣਿਆ ॥
29ਮਨਮੁਖ ਸਦਾ ਕੂੜਿਆਰ ਭਰਮਿ ਭੁਲਾਣਿਆ ॥
30ਵਿਸਟਾ ਅੰਦਰਿ ਵਾਸੁ ਸਾਦੁ ਨ ਜਾਣਿਆ ॥
31ਵਿਣੁ ਨਾਵੈ ਦੁਖੁ ਪਾਇ ਆਵਣ ਜਾਣਿਆ ॥
32ਨਾਨਕ ਪਾਰਖੁ ਆਪਿ ਜਿਨਿ ਖੋਟਾ ਖਰਾ ਪਛਾਣਿਆ ॥੧੩॥
33ਸਲੋਕੁ ਮਃ ੧ ॥
34ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥
35ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥
36ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥
37ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥
38ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ ਕਿ ਅਸਾਹ ॥
39ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥੧॥
40ਮਃ ੧ ॥
41ਇਕਿ ਮਾਸਹਾਰੀ ਇਕਿ ਤ੍ਰਿਣੁ ਖਾਹਿ ॥
42ਇਕਨਾ ਛਤੀਹ ਅੰਮ੍ਰਿਤ ਪਾਹਿ ॥
43ਇਕਿ ਮਿਟੀਆ ਮਹਿ ਮਿਟੀਆ ਖਾਹਿ ॥
44ਇਕਿ ਪਉਣ ਸੁਮਾਰੀ ਪਉਣ ਸੁਮਾਰਿ ॥
45ਇਕਿ ਨਿਰੰਕਾਰੀ ਨਾਮ ਆਧਾਰਿ ॥
46ਜੀਵੈ ਦਾਤਾ ਮਰੈ ਨ ਕੋਇ ॥
47ਨਾਨਕ ਮੁਠੇ ਜਾਹਿ ਨਾਹੀ ਮਨਿ ਸੋਇ ॥੨॥
48ਪਉੜੀ ॥
49ਪੂਰੇ ਗੁਰ ਕੀ ਕਾਰ ਕਰਮਿ ਕਮਾਈਐ ॥
50ਗੁਰਮਤੀ ਆਪੁ ਗਵਾਇ ਨਾਮੁ ਧਿਆਈਐ ॥
51ਦੂਜੀ ਕਾਰੈ ਲਗਿ ਜਨਮੁ ਗਵਾਈਐ ॥
52ਵਿਣੁ ਨਾਵੈ ਸਭ ਵਿਸੁ ਪੈਝੈ ਖਾਈਐ ॥
53ਸਚਾ ਸਬਦੁ ਸਾਲਾਹਿ ਸਚਿ ਸਮਾਈਐ ॥
54ਵਿਣੁ ਸਤਿਗੁਰੁ ਸੇਵੇ ਨਾਹੀ ਸੁਖਿ ਨਿਵਾਸੁ ਫਿਰਿ ਫਿਰਿ ਆਈਐ ॥
55ਦੁਨੀਆ ਖੋਟੀ ਰਾਸਿ ਕੂੜੁ ਕਮਾਈਐ ॥
56ਨਾਨਕ ਸਚੁ ਖਰਾ ਸਾਲਾਹਿ ਪਤਿ ਸਿਉ ਜਾਈਐ ॥੧੪॥
57ਸਲੋਕੁ ਮਃ ੧ ॥
58ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath