ਗੁਰੂ ਗ੍ਰੰਥ ਸਾਹਿਬ 145 · Raag Maajh · Guru Nanak Dev Ji
1ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ ॥
2ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ ॥
3ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ ॥
4ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥
5ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ ॥
6ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ ॥
7ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥
8ਮਃ ੧ ॥
9ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ ॥
10ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥
11ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥
12ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥
13ਪਉੜੀ ॥
14ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥
15ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥
16ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥
17ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥
18ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥
19ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥
20ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥
21ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥੧੫॥
22ਸਲੋਕੁ ਮਃ ੧ ॥
23ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥
24ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥
25ਹਉ ਭਾਲਿ ਵਿਕੁੰਨੀ ਹੋਈ ॥ ਆਧੇਰੈ ਰਾਹੁ ਨ ਕੋਈ ॥
26ਵਿਚਿ ਹਉਮੈ ਕਰਿ ਦੁਖੁ ਰੋਈ ॥
27ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥੧॥
28ਮਃ ੩ ॥
29ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥
30ਗੁਰਮੁਖਿ ਕੋਈ ਉਤਰੈ ਪਾਰਿ ॥
31ਜਿਸ ਨੋ ਨਦਰਿ ਕਰੇ ਤਿਸੁ ਦੇਵੈ ॥
32ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥੨॥
33ਪਉੜੀ ॥
34ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ ॥
35ਕਰਤਾ ਆਪਿ ਅਭੁਲੁ ਹੈ ਨ ਭੁਲੈ ਕਿਸੈ ਦਾ ਭੁਲਾਇਆ ॥
36ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ ॥
37ਸੈਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ ॥
38ਚਲਣ ਸਾਰ ਨ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ ॥
39ਭਗਤ ਕਰਨਿ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ ॥
40ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ ॥
41ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥
42ਸਲੋਕੁ ਮਃ ੧ ॥
43ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥
44ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥
45ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥
46ਬਹੁਤੁ ਪਏ ਅਸਗਾਹ ਗੋਤੇ ਖਾਹਿ ਨ ਨਿਕਲਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath