ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 147 · Raag Maajh · Guru Angad Dev Ji

1ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥

2ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥

3ਸਲੋਕੁ ਮਃ ੧ ॥

4ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥

5ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥

6ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥

7ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥

8ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥

9ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥

10ਨਾਨਕ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥

11ਮਃ ੨ ॥

12ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ॥

13ਅਖੀ ਦੇਖਿ ਨ ਰਜੀਆ ਗੁਣ ਗਾਹਕ ਇਕ ਵੰਨ ॥

14ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥

15ਨਾਨਕ ਭੁਖਾ ਤਾ ਰਜੈ ਜਾ ਗੁਣ ਕਹਿ ਗੁਣੀ ਸਮਾਇ ॥੨॥

16ਪਉੜੀ ॥

17ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥

18ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ ॥

19ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥

20ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥

21ਵਿਣੁ ਸਚੇ ਦਰਬਾਰੁ ਕੂੜਿ ਨ ਪਾਈਐ ॥

22ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥

23ਸਭੁ ਜਗੁ ਠਗਿਓ ਠਗਿ ਆਈਐ ਜਾਈਐ ॥

24ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥੧੯॥

25ਸਲੋਕ ਮਃ ੧ ॥

26ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ ॥

27ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨਿ ॥

28ਪਤਿ ਕੇ ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ ॥੧॥

29ਮਃ ੧ ॥

30ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥

31ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹਿਰਦੈ ਰਿਦੈ ਨਿਹਾਲੁ ॥

32ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ ॥

33ਅਠਿਸਠਿ ਤੀਰਥ ਗੁਰ ਕੀ ਚਰਣੀ ਪੂਜੈ ਸਦਾ ਵਿਸੇਖੁ ॥

34ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ ॥

35ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥੨॥

36ਪਉੜੀ ॥

37ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥

38ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ ॥

39ਸਚਿ ਨ ਧਰੇ ਪਿਆਰੁ ਧੰਧੈ ਧਾਈਐ ॥

40ਕਾਲੁ ਬੁਰਾ ਖੈ ਕਾਲੁ ਸਿਰਿ ਦੁਨੀਆਈਐ ॥

41ਹੁਕਮੀ ਸਿਰਿ ਜੰਦਾਰੁ ਮਾਰੇ ਦਾਈਐ ॥

42ਆਪੇ ਦੇਇ ਪਿਆਰੁ ਮੰਨਿ ਵਸਾਈਐ ॥

43ਮੁਹਤੁ ਨ ਚਸਾ ਵਿਲੰਮੁ ਭਰੀਐ ਪਾਈਐ ॥

44ਗੁਰ ਪਰਸਾਦੀ ਬੁਝਿ ਸਚਿ ਸਮਾਈਐ ॥੨੦॥

45ਸਲੋਕੁ ਮਃ ੧ ॥

46ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥

47ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ ॥

48ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥੧॥

49ਮਃ ੧ ॥

50ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath