ਗੁਰੂ ਗ੍ਰੰਥ ਸਾਹਿਬ 148 · Raag Maajh · Guru Nanak Dev Ji
1ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ ॥
2ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥੨॥
3ਪਉੜੀ ॥
4ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥
5ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ ॥
6ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥
7ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥
8ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥
9ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥
10ਖਾਲਕ ਕਉ ਆਦੇਸੁ ਢਾਢੀ ਗਾਵਣਾ ॥
11ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥੨੧॥
12ਸਲੋਕੁ ਮਹਲਾ ੨ ॥
13ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥ ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ ॥
14ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ ॥
15ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ ॥
16ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥
17ਨਾਨਕ ਏਵੈ ਜਾਣੀਐ ਸਭ ਕਿਛੁ ਤਿਸਹਿ ਰਜਾਇ ॥੧॥
18ਮਹਲਾ ੨ ॥
19ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥
20ਰੋਗੁ ਦਾਰੂ ਦੋਵੈ ਬੁਝੈ ਤਾ ਵੈਦੁ ਸੁਜਾਣੁ ॥
21ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥
22ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ ॥
23ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥
24ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥
25ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥੨॥
26ਪਉੜੀ ॥
27ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥
28ਕਰਨਿ ਭਗਤਿ ਦਿਨੁ ਰਾਤਿ ਨ ਰਹਨੀ ਵਾਰੀਆ ॥
29ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ ॥
30ਸਚੁ ਕਹਨਿ ਅਰਦਾਸਿ ਸੇ ਵੇਚਾਰੀਆ ॥
31ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ ॥
32ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ ॥
33ਬਿਨੁ ਨਾਵੈ ਧ੍ਰਿਗੁ ਵਾਸੁ ਫਿਟੁ ਸੁ ਜੀਵਿਆ ॥
34ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥੨੨॥
35ਸਲੋਕੁ ਮਃ ੧ ॥
36ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥
37ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ ॥
38ਨਾਨਕ ਸਚੇ ਨਾਮ ਕੀ ਕੇਤੀ ਪੁਛਾ ਪੁਛ ॥੧॥
39ਮਹਲਾ ੨ ॥
40ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥
41ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ ॥
42ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥
43ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥
44ਪਉੜੀ ॥
45ਖਸਮੈ ਕੈ ਦਰਬਾਰਿ ਢਾਢੀ ਵਸਿਆ ॥
46ਸਚਾ ਖਸਮੁ ਕਲਾਣਿ ਕਮਲੁ ਵਿਗਸਿਆ ॥
47ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥
48ਦੁਸਮਨ ਕਢੇ ਮਾਰਿ ਸਜਣ ਸਰਸਿਆ ॥
49ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath