ਗੁਰੂ ਗ੍ਰੰਥ ਸਾਹਿਬ 149 · Raag Maajh · Guru Angad Dev Ji
1ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥
2ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥
3ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥
4ਸਲੋਕੁ ਮਃ ੧ ॥
5ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥
6ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥
7ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥੧॥
8ਮਃ ੧ ॥
9ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥
10ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥
11ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥
12ਪਉੜੀ ॥
13ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥
14ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥
15ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥
16ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥
17ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥
18ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥
19ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥
20ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥੨੪॥
21ਸਲੋਕੁ ਮਃ ੩ ॥
22ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥
23ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥੧॥
24ਮਃ ੩ ॥
25ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥
26ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥
27ਪਉੜੀ ॥
28ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥
29ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥
30ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥
31ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥
32ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥
33ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥
34ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥
35ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥
36ਸਲੋਕੁ ਮਃ ੧ ॥
37ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥
38ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥
39ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥
40ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥
41ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥
42ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥
43ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥
44ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥
45ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥
46ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath