ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 14 · Siree Raag

1ੴ ਸਤਿਗੁਰ ਪ੍ਰਸਾਦਿ ॥

2ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥

3ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥

4ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥

5ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥

6ਹਰਿ ਬਿਨੁ ਜੀਉ ਜਲਿ ਬਲਿ ਜਾਉ ॥

7ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥

8ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥

9ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥

10ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥

11ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥

12ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥

13ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥

14ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥

15ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥

16ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥

17ਸਿਰੀਰਾਗੁ ਮਹਲਾ ੧ ॥

18ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥

19ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥

20ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥

21ਸਾਚਾ ਨਿਰੰਕਾਰੁ ਨਿਜ ਥਾਇ ॥

22ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥

23ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥

24ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥

25ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥

26ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥

27ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥

28ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath