ਗੁਰੂ ਗ੍ਰੰਥ ਸਾਹਿਬ 150 · Raag Maajh · Guru Nanak Dev Ji
1ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥
2ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ ॥
3ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥
4ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ ॥
5ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੈ ਬਾਣੀ ॥
6ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ ॥
7ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥
8ਨਾਨਕ ਸਿਰਖੁਥੇ ਸੈਤਾਨੀ ਏਨਾ ਗਲ ਨ ਭਾਣੀ ॥
9ਵੁਠੈ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥
10ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥
11ਵੁਠੈ ਘਾਹੁ ਚਰਹਿ ਨਿਤਿ ਸੁਰਹੀ ਸਾ ਧਨ ਦਹੀ ਵਿਲੋਵੈ ॥
12ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥
13ਗੁਰੂ ਸਮੁੰਦੁ ਨਦੀ ਸਭਿ ਸਿਖੀ ਨਾਤੈ ਜਿਤੁ ਵਡਿਆਈ ॥
14ਨਾਨਕ ਜੇ ਸਿਰਖੁਥੇ ਨਾਵਨਿ ਨਾਹੀ ਤਾ ਸਤ ਚਟੇ ਸਿਰਿ ਛਾਈ ॥੧॥
15ਮਃ ੨ ॥
16ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥
17ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥
18ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥
19ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥
20ਪਉੜੀ ॥
21ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥
22ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥
23ਸਚੁ ਜਿ ਮੰਗਹਿ ਦਾਨੁ ਸਿ ਤੁਧੈ ਜੇਹਿਆ ॥
24ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥
25ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥
26ਕਰਮਿ ਪਵੈ ਨੀਸਾਨੁ ਨ ਚਲੈ ਚਲਾਇਆ ॥
27ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥
28ਨਾਨਕੁ ਮੰਗੈ ਦਾਨੁ ਜੋ ਤੁਧੁ ਭਾਇਆ ॥੨੬॥
29ਸਲੋਕੁ ਮਃ ੨ ॥
30ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥
31ਤਿਨ ਕਉ ਕਿਆ ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥੧॥
32ਮਃ ੧ ॥
33ਆਪਿ ਬੁਝਾਏ ਸੋਈ ਬੂਝੈ ॥
34ਜਿਸੁ ਆਪਿ ਸੁਝਾਏ ਤਿਸੁ ਸਭੁ ਕਿਛੁ ਸੂਝੈ ॥
35ਕਹਿ ਕਹਿ ਕਥਨਾ ਮਾਇਆ ਲੂਝੈ ॥
36ਹੁਕਮੀ ਸਗਲ ਕਰੇ ਆਕਾਰ ॥
37ਆਪੇ ਜਾਣੈ ਸਰਬ ਵੀਚਾਰ ॥
38ਅਖਰ ਨਾਨਕ ਅਖਿਓ ਆਪਿ ॥
39ਲਹੈ ਭਰਾਤਿ ਹੋਵੈ ਜਿਸੁ ਦਾਤਿ ॥੨॥
40ਪਉੜੀ ॥
41ਹਉ ਢਾਢੀ ਵੇਕਾਰੁ ਕਾਰੈ ਲਾਇਆ ॥
42ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥
43ਢਾਢੀ ਸਚੈ ਮਹਲਿ ਖਸਮਿ ਬੁਲਾਇਆ ॥
44ਸਚੀ ਸਿਫਤਿ ਸਾਲਾਹ ਕਪੜਾ ਪਾਇਆ ॥
45ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ ॥
46ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ ॥
47ਢਾਢੀ ਕਰੇ ਪਸਾਉ ਸਬਦੁ ਵਜਾਇਆ ॥
48ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥੨੭॥ ਸੁਧੁ
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath