ਗੁਰੂ ਗ੍ਰੰਥ ਸਾਹਿਬ 151 · Raag Gauree
1ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ
2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3ਭਉ ਮੁਚੁ ਭਾਰਾ ਵਡਾ ਤੋਲੁ ॥
4ਮਨ ਮਤਿ ਹਉਲੀ ਬੋਲੇ ਬੋਲੁ ॥
5ਸਿਰਿ ਧਰਿ ਚਲੀਐ ਸਹੀਐ ਭਾਰੁ ॥
6ਨਦਰੀ ਕਰਮੀ ਗੁਰ ਬੀਚਾਰੁ ॥੧॥
7ਭੈ ਬਿਨੁ ਕੋਇ ਨ ਲੰਘਸਿ ਪਾਰਿ ॥
8ਭੈ ਭਉ ਰਾਖਿਆ ਭਾਇ ਸਵਾਰਿ ॥੧॥ ਰਹਾਉ ॥
9ਭੈ ਤਨਿ ਅਗਨਿ ਭਖੈ ਭੈ ਨਾਲਿ ॥
10ਭੈ ਭਉ ਘੜੀਐ ਸਬਦਿ ਸਵਾਰਿ ॥
11ਭੈ ਬਿਨੁ ਘਾੜਤ ਕਚੁ ਨਿਕਚ ॥
12ਅੰਧਾ ਸਚਾ ਅੰਧੀ ਸਟ ॥੨॥
13ਬੁਧੀ ਬਾਜੀ ਉਪਜੈ ਚਾਉ ॥
14ਸਹਸ ਸਿਆਣਪ ਪਵੈ ਨ ਤਾਉ ॥
15ਨਾਨਕ ਮਨਮੁਖਿ ਬੋਲਣੁ ਵਾਉ ॥
16ਅੰਧਾ ਅਖਰੁ ਵਾਉ ਦੁਆਉ ॥੩॥੧॥
17ਗਉੜੀ ਮਹਲਾ ੧ ॥
18ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥
19ਸੋ ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥
20ਤੁਧੁ ਬਿਨੁ ਦੂਜੀ ਨਾਹੀ ਜਾਇ ॥
21ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥
22ਡਰੀਐ ਜੇ ਡਰੁ ਹੋਵੈ ਹੋਰੁ ॥
23ਡਰਿ ਡਰਿ ਡਰਣਾ ਮਨ ਕਾ ਸੋਰੁ ॥੧॥ ਰਹਾਉ ॥
24ਨਾ ਜੀਉ ਮਰੈ ਨ ਡੂਬੈ ਤਰੈ ॥
25ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥
26ਹੁਕਮੇ ਆਵੈ ਹੁਕਮੇ ਜਾਇ ॥
27ਆਗੈ ਪਾਛੈ ਹੁਕਮਿ ਸਮਾਇ ॥੨॥
28ਹੰਸੁ ਹੇਤੁ ਆਸਾ ਅਸਮਾਨੁ ॥
29ਤਿਸੁ ਵਿਚਿ ਭੂਖ ਬਹੁਤੁ ਨੈ ਸਾਨੁ ॥
30ਭਉ ਖਾਣਾ ਪੀਣਾ ਆਧਾਰੁ ॥
31ਵਿਣੁ ਖਾਧੇ ਮਰਿ ਹੋਹਿ ਗਵਾਰ ॥੩॥
32ਜਿਸ ਕਾ ਕੋਇ ਕੋਈ ਕੋਇ ਕੋਇ ॥
33ਸਭੁ ਕੋ ਤੇਰਾ ਤੂੰ ਸਭਨਾ ਕਾ ਸੋਇ ॥
34ਜਾ ਕੇ ਜੀਅ ਜੰਤ ਧਨੁ ਮਾਲੁ ॥
35ਨਾਨਕ ਆਖਣੁ ਬਿਖਮੁ ਬੀਚਾਰੁ ॥੪॥੨॥
36ਗਉੜੀ ਮਹਲਾ ੧ ॥
37ਮਾਤਾ ਮਤਿ ਪਿਤਾ ਸੰਤੋਖੁ ॥
38ਸਤੁ ਭਾਈ ਕਰਿ ਏਹੁ ਵਿਸੇਖੁ ॥੧॥
39ਕਹਣਾ ਹੈ ਕਿਛੁ ਕਹਣੁ ਨ ਜਾਇ ॥
40ਤਉ ਕੁਦਰਤਿ ਕੀਮਤਿ ਨਹੀ ਪਾਇ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath