ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 152 · Raag Gauree · Guru Nanak Dev Ji

1ਸਰਮ ਸੁਰਤਿ ਦੁਇ ਸਸੁਰ ਭਏ ॥

2ਕਰਣੀ ਕਾਮਣਿ ਕਰਿ ਮਨ ਲਏ ॥੨॥

3ਸਾਹਾ ਸੰਜੋਗੁ ਵੀਆਹੁ ਵਿਜੋਗੁ ॥

4ਸਚੁ ਸੰਤਤਿ ਕਹੁ ਨਾਨਕ ਜੋਗੁ ॥੩॥੩॥

5ਗਉੜੀ ਮਹਲਾ ੧ ॥

6ਪਉਣੈ ਪਾਣੀ ਅਗਨੀ ਕਾ ਮੇਲੁ ॥

7ਚੰਚਲ ਚਪਲ ਬੁਧਿ ਕਾ ਖੇਲੁ ॥

8ਨਉ ਦਰਵਾਜੇ ਦਸਵਾ ਦੁਆਰੁ ॥

9ਬੁਝੁ ਰੇ ਗਿਆਨੀ ਏਹੁ ਬੀਚਾਰੁ ॥੧॥

10ਕਥਤਾ ਬਕਤਾ ਸੁਨਤਾ ਸੋਈ ॥

11ਆਪੁ ਬੀਚਾਰੇ ਸੁ ਗਿਆਨੀ ਹੋਈ ॥੧॥ ਰਹਾਉ ॥

12ਦੇਹੀ ਮਾਟੀ ਬੋਲੈ ਪਉਣੁ ॥

13ਬੁਝੁ ਰੇ ਗਿਆਨੀ ਮੂਆ ਹੈ ਕਉਣੁ ॥

14ਮੂਈ ਸੁਰਤਿ ਬਾਦੁ ਅਹੰਕਾਰੁ ॥

15ਓਹੁ ਨ ਮੂਆ ਜੋ ਦੇਖਣਹਾਰੁ ॥੨॥

16ਜੈ ਕਾਰਣਿ ਤਟਿ ਤੀਰਥ ਜਾਹੀ ॥

17ਰਤਨ ਪਦਾਰਥ ਘਟ ਹੀ ਮਾਹੀ ॥

18ਪੜਿ ਪੜਿ ਪੰਡਿਤੁ ਬਾਦੁ ਵਖਾਣੈ ॥

19ਭੀਤਰਿ ਹੋਦੀ ਵਸਤੁ ਨ ਜਾਣੈ ॥੩॥

20ਹਉ ਨ ਮੂਆ ਮੇਰੀ ਮੁਈ ਬਲਾਇ ॥

21ਓਹੁ ਨ ਮੂਆ ਜੋ ਰਹਿਆ ਸਮਾਇ ॥

22ਕਹੁ ਨਾਨਕ ਗੁਰਿ ਬ੍ਰਹਮੁ ਦਿਖਾਇਆ ॥

23ਮਰਤਾ ਜਾਤਾ ਨਦਰਿ ਨ ਆਇਆ ॥੪॥੪॥

24ਗਉੜੀ ਮਹਲਾ ੧ ਦਖਣੀ ॥

25ਸੁਣਿ ਸੁਣਿ ਬੂਝੈ ਮਾਨੈ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥

26ਆਪਿ ਭੁਲਾਏ ਠਉਰ ਨ ਠਾਉ ॥

27ਤੂੰ ਸਮਝਾਵਹਿ ਮੇਲਿ ਮਿਲਾਉ ॥੧॥

28ਨਾਮੁ ਮਿਲੈ ਚਲੈ ਮੈ ਨਾਲਿ ॥

29ਬਿਨੁ ਨਾਵੈ ਬਾਧੀ ਸਭ ਕਾਲਿ ॥੧॥ ਰਹਾਉ ॥

30ਖੇਤੀ ਵਣਜੁ ਨਾਵੈ ਕੀ ਓਟ ॥

31ਪਾਪੁ ਪੁੰਨੁ ਬੀਜ ਕੀ ਪੋਟ ॥

32ਕਾਮੁ ਕ੍ਰੋਧੁ ਜੀਅ ਮਹਿ ਚੋਟ ॥

33ਨਾਮੁ ਵਿਸਾਰਿ ਚਲੇ ਮਨਿ ਖੋਟ ॥੨॥

34ਸਾਚੇ ਗੁਰ ਕੀ ਸਾਚੀ ਸੀਖ ॥

35ਤਨੁ ਮਨੁ ਸੀਤਲੁ ਸਾਚੁ ਪਰੀਖ ॥

36ਜਲ ਪੁਰਾਇਨਿ ਰਸ ਕਮਲ ਪਰੀਖ ॥

37ਸਬਦਿ ਰਤੇ ਮੀਠੇ ਰਸ ਈਖ ॥੩॥

38ਹੁਕਮਿ ਸੰਜੋਗੀ ਗੜਿ ਦਸ ਦੁਆਰ ॥

39ਪੰਚ ਵਸਹਿ ਮਿਲਿ ਜੋਤਿ ਅਪਾਰ ॥

40ਆਪਿ ਤੁਲੈ ਆਪੇ ਵਣਜਾਰ ॥

41ਨਾਨਕ ਨਾਮਿ ਸਵਾਰਣਹਾਰ ॥੪॥੫॥

42ਗਉੜੀ ਮਹਲਾ ੧ ॥

43ਜਾਤੋ ਜਾਇ ਕਹਾ ਤੇ ਆਵੈ ॥

44ਕਹ ਉਪਜੈ ਕਹ ਜਾਇ ਸਮਾਵੈ ॥

45ਕਿਉ ਬਾਧਿਓ ਕਿਉ ਮੁਕਤੀ ਪਾਵੈ ॥

46ਕਿਉ ਅਬਿਨਾਸੀ ਸਹਜਿ ਸਮਾਵੈ ॥੧॥

47ਨਾਮੁ ਰਿਦੈ ਅੰਮ੍ਰਿਤੁ ਮੁਖਿ ਨਾਮੁ ॥

48ਨਰਹਰ ਨਾਮੁ ਨਰਹਰ ਨਿਹਕਾਮੁ ॥੧॥ ਰਹਾਉ ॥

49ਸਹਜੇ ਆਵੈ ਸਹਜੇ ਜਾਇ ॥

50ਮਨ ਤੇ ਉਪਜੈ ਮਨ ਮਾਹਿ ਸਮਾਇ ॥

51ਗੁਰਮੁਖਿ ਮੁਕਤੋ ਬੰਧੁ ਨ ਪਾਇ ॥

52ਸਬਦੁ ਬੀਚਾਰਿ ਛੁਟੈ ਹਰਿ ਨਾਇ ॥੨॥

53ਤਰਵਰ ਪੰਖੀ ਬਹੁ ਨਿਸਿ ਬਾਸੁ ॥

54ਸੁਖ ਦੁਖੀਆ ਮਨਿ ਮੋਹ ਵਿਣਾਸੁ ॥

55ਸਾਝ ਬਿਹਾਗ ਤਕਹਿ ਆਗਾਸੁ ॥

56ਦਹ ਦਿਸਿ ਧਾਵਹਿ ਕਰਮਿ ਲਿਖਿਆਸੁ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath