ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 153 · Raag Gauree · Guru Nanak Dev Ji

1ਨਾਮ ਸੰਜੋਗੀ ਗੋਇਲਿ ਥਾਟੁ ॥

2ਕਾਮ ਕ੍ਰੋਧ ਫੂਟੈ ਬਿਖੁ ਮਾਟੁ ॥

3ਬਿਨੁ ਵਖਰ ਸੂਨੋ ਘਰੁ ਹਾਟੁ ॥

4ਗੁਰ ਮਿਲਿ ਖੋਲੇ ਬਜਰ ਕਪਾਟ ॥੪॥

5ਸਾਧੁ ਮਿਲੈ ਪੂਰਬ ਸੰਜੋਗ ॥

6ਸਚਿ ਰਹਸੇ ਪੂਰੇ ਹਰਿ ਲੋਗ ॥

7ਮਨੁ ਤਨੁ ਦੇ ਲੈ ਸਹਜਿ ਸੁਭਾਇ ॥

8ਨਾਨਕ ਤਿਨ ਕੈ ਲਾਗਉ ਪਾਇ ॥੫॥੬॥

9ਗਉੜੀ ਮਹਲਾ ੧ ॥

10ਕਾਮੁ ਕ੍ਰੋਧੁ ਮਾਇਆ ਮਹਿ ਚੀਤੁ ॥

11ਝੂਠ ਵਿਕਾਰਿ ਜਾਗੈ ਹਿਤ ਚੀਤੁ ॥

12ਪੂੰਜੀ ਪਾਪ ਲੋਭ ਕੀ ਕੀਤੁ ॥

13ਤਰੁ ਤਾਰੀ ਮਨਿ ਨਾਮੁ ਸੁਚੀਤੁ ॥੧॥

14ਵਾਹੁ ਵਾਹੁ ਸਾਚੇ ਮੈ ਤੇਰੀ ਟੇਕ ॥

15ਹਉ ਪਾਪੀ ਤੂੰ ਨਿਰਮਲੁ ਏਕ ॥੧॥ ਰਹਾਉ ॥

16ਅਗਨਿ ਪਾਣੀ ਬੋਲੈ ਭੜਵਾਉ ॥

17ਜਿਹਵਾ ਇੰਦ੍ਰੀ ਏਕੁ ਸੁਆਉ ॥

18ਦਿਸਟਿ ਵਿਕਾਰੀ ਨਾਹੀ ਭਉ ਭਾਉ ॥

19ਆਪੁ ਮਾਰੇ ਤਾ ਪਾਏ ਨਾਉ ॥੨॥

20ਸਬਦਿ ਮਰੈ ਫਿਰਿ ਮਰਣੁ ਨ ਹੋਇ ॥

21ਬਿਨੁ ਮੂਏ ਕਿਉ ਪੂਰਾ ਹੋਇ ॥

22ਪਰਪੰਚਿ ਵਿਆਪਿ ਰਹਿਆ ਮਨੁ ਦੋਇ ॥

23ਥਿਰੁ ਨਾਰਾਇਣੁ ਕਰੇ ਸੁ ਹੋਇ ॥੩॥

24ਬੋਹਿਥਿ ਚੜਉ ਜਾ ਆਵੈ ਵਾਰੁ ॥

25ਠਾਕੇ ਬੋਹਿਥ ਦਰਗਹ ਮਾਰ ॥

26ਸਚੁ ਸਾਲਾਹੀ ਧੰਨੁ ਗੁਰਦੁਆਰੁ ॥

27ਨਾਨਕ ਦਰਿ ਘਰਿ ਏਕੰਕਾਰੁ ॥੪॥੭॥

28ਗਉੜੀ ਮਹਲਾ ੧ ॥

29ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥

30ਅੰਮ੍ਰਿਤ ਧਾਰ ਗਗਨਿ ਦਸ ਦੁਆਰਿ ॥

31ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥੧॥

32ਰੇ ਮਨ ਮੇਰੇ ਭਰਮੁ ਨ ਕੀਜੈ ॥

33ਮਨਿ ਮਾਨਿਐ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥

34ਜਨਮੁ ਜੀਤਿ ਮਰਣਿ ਮਨੁ ਮਾਨਿਆ ॥

35ਆਪਿ ਮੂਆ ਮਨੁ ਮਨ ਤੇ ਜਾਨਿਆ ॥

36ਨਜਰਿ ਭਈ ਘਰੁ ਘਰ ਤੇ ਜਾਨਿਆ ॥੨॥

37ਜਤੁ ਸਤੁ ਤੀਰਥੁ ਮਜਨੁ ਨਾਮਿ ॥

38ਅਧਿਕ ਬਿਥਾਰੁ ਕਰਉ ਕਿਸੁ ਕਾਮਿ ॥

39ਨਰ ਨਾਰਾਇਣ ਅੰਤਰਜਾਮਿ ॥੩॥

40ਆਨ ਮਨਉ ਤਉ ਪਰ ਘਰ ਜਾਉ ॥

41ਕਿਸੁ ਜਾਚਉ ਨਾਹੀ ਕੋ ਥਾਉ ॥

42ਨਾਨਕ ਗੁਰਮਤਿ ਸਹਜਿ ਸਮਾਉ ॥੪॥੮॥

43ਗਉੜੀ ਮਹਲਾ ੧ ॥

44ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥

45ਮਰਣ ਰਹਣ ਰਸੁ ਅੰਤਰਿ ਭਾਏ ॥

46ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥

47ਮਰਣੁ ਲਿਖਾਇ ਆਏ ਨਹੀ ਰਹਣਾ ॥

48ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥

49ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥

50ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥

51ਜੀਵਤੁ ਮਰੈ ਮਹਾ ਰਸੁ ਆਗੈ ॥੨॥

52ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥

53ਗੁਰ ਕੀ ਪਉੜੀ ਊਚੋ ਊਚਾ ॥

54ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥

55ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥

56ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥

57ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath